੧੦੪੫
ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥ ੨ ॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਰਸਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥ ੩ ॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥ ੪ ॥ ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥ ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥ ੫ ॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥ ੬ ॥ ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥ ੭ ॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥ ੮ ॥ ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥ ੯ ॥ ਕਾਇਆ ਕੁਸੁਧ ਹਉਮੈ ਮਲੁ ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥ ੧੦ ॥ ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥ ੧੧ ॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥ ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥ ੧੨ ॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥ ੧੩ ॥ ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥ ੧੪ ॥ ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥ ੧੫ ॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤ ਪਤਿ ਹੋਈ ਹੇ ॥ ੧੬ ॥ ੨ ॥ ਮਾਰੂ ਮਹਲਾ ੩ ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥ ਏਕੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥