੧੦੪੬
ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥ ੧ ॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥ ੨ ॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥ ੩ ॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥ ੪ ॥ ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥ ੫ ॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥ ੬ ॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥ ੭ ॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛਿਤਾਈ ਹੇ ॥ ੮ ॥ ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥ ੯ ॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥ ੧੦ ॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥ ੧੧ ॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥ ੧੨ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥ ੧੩ ॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥ ੧੪ ॥ ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥ ੧੫ ॥ ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥