੧੦੪੭
ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥ ੧੬ ॥ ੩ ॥ ਮਾਰੂ ਮਹਲਾ ੩ ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥ ੧ ॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥ ੨ ॥ ਮਨਮੁਖ ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥ ੩ ॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥ ੪ ॥ ਦੁਰਮਤਿ ਝੂਠੀ ਬੁਰੀ ਬਿਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਂਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥ ੫ ॥ ਅਉਗੁਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥ ੬ ॥ ਦੁਰਮਤਿ ਖੋਟੀ ਖੋਟੁ ਕਮਾਵੈ ॥ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰ ਮੇਲਿ ਮਿਲਾਈ ਹੇ ॥ ੭ ॥ ਆਪੇ ਹੁਕਮੁ ਕਰੇ ਸਭ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥ ੮ ॥ ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥ ੯ ॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥ ੧੦ ॥ ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥ ੧੧ ॥ ਦੁਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥ ੧੨ ॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥ ੧੩ ॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥ ੧੪ ॥ ਸੇ ਵਡਭਾਗੀ ਜਿਨੀ ਏਕੋ ਜਾਤਾ ॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥