੧੦੪੮
ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥ ੧੫ ॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥ ੧੬ ॥ ੪ ॥ ਮਾਰੂ ਮਹਲਾ ੩ ॥ ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥ ੧ ॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥ ੨ ॥ ਕਿਸੁ ਸੇਵੀ ਤੈ ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥ ੩ ॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥ ੪ ॥ ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥ ੫ ॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ ਹਰਿ ਗੁਣ ਗਾਚਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥ ੬ ॥ ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਚੈ ਨਾਮਿ ਨਿਵਾਸੀ ਹੇ ॥ ੭ ॥ ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥ ੮ ॥ ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥ ੯ ॥ ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥ ੧੦ ॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥ ੧੧ ॥ ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥ ੧੨ ॥ ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥ ੧੩ ॥ ਅਨਲ ਵਾਉ ਭਰਮਿ ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥