੧੦੪੯
ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥ ੧੪ ॥ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਲਾਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥ ੧੫ ॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥ ੧੬ ॥ ੫ ॥ ਮਾਰੂ ਮਹਲਾ ੩ ॥ ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥ ੧ ॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥ ੨ ॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥ ੩ ॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥ ੪ ॥ ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤ ਕਾਲਿ ਕਿਆ ਕੀਜੈ ਹੇ ॥ ੫ ॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥ ੬ ॥ ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥ ੭ ॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥ ੮ ॥ ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥ ੯ ॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥ ੧੦ ॥ ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥ ੧੧ ॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੇ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥ ੧੨ ॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥