੧੦੫
ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥ ੪ ॥ ੨੮ ॥ ੩੫ ॥ ਮਾਝ ਮਹਲਾ ੫ ॥ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥ ੧ ॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜੀਉ ਬਾਰਿਕ ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥ ੨ ॥ ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥ ੩ ॥ ਰਾਖਿ ਲੀਏ ਸਗਲੇ ਪ੍ਰਭਿ ਆਪੇ ॥ ਉਤਰਿ ਗਏ ਸਭ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰਿਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥ ੪ ॥ ੨੯ ॥ ੩੬ ॥ ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥ ੧ ॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥ ੨ ॥ ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥ ੩ ॥ ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥ ੪ ॥ ੩੦ ॥ ੩੭ ॥ ਮਾਝ ਮਹਲਾ ੫ ॥ ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥ ੧ ॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥ ੨ ॥ ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥ ੩ ॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥ ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥ ੪ ॥ ੩੧ ॥ ੩੮ ॥ ਮਾਝ ਮਹਲਾ ੫ ॥ ਮੀਹੁ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥ ੧ ॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥