੧੦੫੦
ਅਨਦਿਨੁ ਨਾਮੁ ਰਵੀਜੈ ਹੇ ॥ ੧੩ ॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥ ੧੪ ॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥ ੧੫ ॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥ ੧੬ ॥ ੬ ॥ ਮਾਰੂ ਮਹਲਾ ੩ ॥ ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥ ੧ ॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥ ੨ ॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥ ੩ ॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥ ੪ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥ ੫ ॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥ ੬ ॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥ ੭ ॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥ ੮ ॥ ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥ ੯ ॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚਿ ਧਿਆਵਹਿ ਸਚਿ ਰਤੇ ਵੀਚਾਰੀ ਹੇ ॥ ੧੦ ॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥ ੧੧ ॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥ ੧੨ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥