੧੦੫੧
ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥ ੧੩ ॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥ ੧੪ ॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੈ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥ ੧੫ ॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥ ੧੬ ॥ ੭ ॥ ਮਾਰੂ ਮਹਲਾ ੩ ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥ ੧ ॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥ ੨ ॥ ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥ ੩ ॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥ ੪ ॥ ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥ ੫ ॥ ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥ ੬ ॥ ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥ ੭ ॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥ ੮ ॥ ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੈ ਸੋਈ ਫਲੁ ਪਾਏ ਜਿਉ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥ ੯ ॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥ ੧੦ ॥ ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥ ੧੧ ॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥