੧੦੫੨
ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥ ੧੨ ॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥ ੧੩ ॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥ ੧੪ ॥ ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥ ੧੫ ॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥ ੧੬ ॥ ੮ ॥ ਮਾਰੂ ਸੋਲਹੇ ੩ ॥ ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥ ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥ ੧ ॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥ ੨ ॥ ਆਪੇ ਹੀਰਾ ਰਤਨੁ ਅਮੋਲੋ ॥ ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥ ੩ ॥ ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥ ੪ ॥ ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥ ੫ ॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥ ੬ ॥ ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥ ੭ ॥ ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਭੁਤਾਤਾ ਹੇ ॥ ੮ ॥ ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥ ੯ ॥ ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥ ੧੦ ॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥ ੧੧ ॥ ਮਨੁ ਤਨੁ ਮੈਲਾ ਵਿਚਿ ਜੋਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥