੧੦੫੩
ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥ ੧੨ ॥ ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥ ੧੩ ॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥ ੧੪ ॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥ ੧੫ ॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਸਿਆਈ ਜੁਗਿ ਜੁਗਿ ਏਕੋ ਜਾਤਾ ਹੇ ॥ ੧੬ ॥ ੯ ॥ ਮਾਰੂ ਮਹਲਾ ੩ ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥ ੧ ॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥ ੨ ॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥ ੩ ॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥ ੪ ॥ ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਕਮ ਕਾ ਫਾਹਾ ਹੇ ॥ ੫ ॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥ ੬ ॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥ ੭ ॥ ਆਪੇ ਸਚਾ ਸਚੀ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥ ੮ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥ ੯ ॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥ ੧੦ ॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥