੧੦੫੪
ਮਹਲੁ ਪਾਇ ਗੁਣ ਗਾਹਾ ਹੇ ॥ ੧੧ ॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥ ੧੨ ॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥ ੧੩ ॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥ ੧੪ ॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥ ੧੫ ॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚੁ ਸਮਾਹਾ ਹੇ ॥ ੧੬ ॥ ੧ ॥ ੧੦ ॥ ਮਾਰੂ ਮਹਲਾ ੩ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵਾ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥ ੧ ॥ ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥ ੨ ॥ ਕ੍ਰਿਪਾ ਕਰੈੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥ ੩ ॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥ ੪ ॥ ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥ ੫ ॥ ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥ ੬ ॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥ ੭ ॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਤਾ ਸਾਹਾ ਹੇ ॥ ੮ ॥ ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥ ੯ ॥ ਗੁਰਮੁਖਿ ਜਾਤਾ ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥