੧੦੫੫
ਸਮਾਹਾ ਹੇ ॥ ੧੦ ॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥ ੧੧ ॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥ ੧੨ ॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥ ੧੩ ॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥ ੧੪ ॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥ ੧੫ ॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥ ੧੬ ॥ ੨ ॥ ੧੧ ॥ ਮਾਰੂ ਮਹਲਾ ੩ ॥ ਹਰਿ ਜੀਉ ਸੇਵਿਹੁ ਅਗਮ ਅਪਾਰਾ ॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥ ੧ ॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥ ੨ ॥ ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥ ੩ ॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸੁ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥ ੪ ॥ ਕੋਟਿ ਮਧੇ ਕਿਸਹਿ ਬੁਝਾਏ ॥ ਗੁਰ ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥ ੫ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚ ਨਿਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥ ੬ ॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥ ੭ ॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਨਾਹਾ ਹੇ ॥ ੮ ॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥ ੯ ॥ ਪੂਰਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥