੧੦੫੬
ਸਤਿਗੁਰੁ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥ ੧੦ ॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦੁ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥ ੧੧ ॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥ ੧੨ ॥ ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥ ੧੩ ॥ ਬਿਨੁ ਸਬਦੈ ਤੁਧੁ ਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥ ੧੪ ॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥ ੧੫ ॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥ ੧੬ ॥ ੩ ॥ ੧੨ ॥ ਮਾਰੂ ਮਹਲਾ ੩ ॥ ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥ ੧ ॥ ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥ ੨ ॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥ ੩ ॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥ ੪ ॥ ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥ ੫ ॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥ ੬ ॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥ ੭ ॥ ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥