੧੦੫੭
ਚੁਕਾਹਾ ਹੇ ॥ ੮ ॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥ ੯ ॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥ ੧੦ ॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥ ੧੧ ॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣ ਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥ ੧੨ ॥ ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥ ੧੩ ॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥ ੧੪ ॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥ ੧੫ ॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥ ੧੬ ॥ ੪ ॥ ੧੩ ॥ ਮਾਰੂ ਮਹਲਾ ੩ ॥ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥ ੧ ॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥ ੨ ॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥ ੩ ॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥ ੪ ॥ ਸਚੁ ਸੰਜਮ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥ ੫ ॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥ ੬ ॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥ ੭ ॥ ਖਿਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥