੧੦੫੮
ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ॥ ਕਿਰਤੁ ਨ ਚਲੈ ਚਲਾਹਾ ਹੇ ॥ ੮ ॥ ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥ ੯ ॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥ ੧੦ ॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥ ੧੧ ॥ ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥ ੧੨ ॥ ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥ ੧੩ ॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥ ੧੪ ॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥ ੧੫ ॥ ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥ ੧੬ ॥ ੫ ॥ ੧੪ ॥ ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥ ੧ ॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥ ੨ ॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥ ੩ ॥ ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥ ੪ ॥ ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥ ੫ ॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥ ੬ ॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥