੧੦੫੯
ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥ ੭ ॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥ ੮ ॥ ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥ ੯ ॥ ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥ ੧੦ ॥ ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥ ੧੧ ॥ ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥ ੧੨ ॥ ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥ ੧੩ ॥ ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥ ੧੪ ॥ ਆਪੇ ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥ ੧੫ ॥ ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥ ੧੬ ॥ ੧ ॥ ੧੫ ॥ ਮਾਰੂ ਮਹਲਾ ੩ ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥ ੧ ॥ ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥ ੨ ॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੁ ਮਿਲਿ ਪ੍ਰੀਤਮ ਸੁਖੁ ਪਾਇਦਾ ॥ ੩ ॥ ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥ ੪ ॥ ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥ ੫ ॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥ ੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥