੧੦੬
ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥ ੨ ॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥ ੩ ॥ ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥ ੪ ॥ ੩੨ ॥ ੩੯ ॥ ਮਾਝ ਮਹਲਾ ੫ ॥ ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥ ੧ ॥ ਸਦਾ ਸਦਾ ਤੂੰ ਹੈ ਸੁਖਦਾਈ ॥ ਨਿਵਿ ਲਾਗਾ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥ ੨ ॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥ ੩ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥ ੪ ॥ ੩੩ ॥ ੪੦ ॥ ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥ ੧ ॥ ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥ ੨ ॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥ ੩ ॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥ ੪ ॥ ੩੪ ॥ ੪੧ ॥ ਮਾਝ ਮਹਲਾ ੫ ॥ ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸਿ ਸੋਈ ਜਾਣੈ ਜੀਉ ॥ ੧ ॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥ ੨ ॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥ ੩ ॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥ ੪ ॥ ੩੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥