੧੦੬੦
ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥ ੭ ॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥ ੮ ॥ ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥ ੯ ॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਬਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥ ੧੦ ॥ ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥ ੧੧ ॥ ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥ ੧੨ ॥ ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥ ੧੩ ॥ ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥ ੧੪ ॥ ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੈ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥ ੧੫ ॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥ ੧੬ ॥ ੨ ॥ ੧੬ ॥ ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁ ਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥ ੧ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥ ੨ ॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥ ੩ ॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥ ੪ ॥ ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥