੧੦੬੧
ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥ ੬ ॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥ ੭ ॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥ ੮ ॥ ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥ ੯ ॥ ਮਨੁ ਕਠੋਰੁ ਦੂਜੈ ਭਾਇ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥ ੧੦ ॥ ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥ ੧੧ ॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥ ੧੨ ॥ ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥ ੧੩ ॥ ਸਭੁ ਕਿਛੁ ਆਪੇ ਆਪਿ ਕਰਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥ ੧੪ ॥ ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥ ੧੫ ॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥ ੧੬ ॥ ੩ ॥ ੧੭ ॥ ਮਾਰੂ ਮਹਲਾ ੩ ॥ ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥ ੧ ॥ ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥ ੨ ॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥ ੩ ॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥ ੪ ॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥