੧੦੬੨
ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥ ੫ ॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥ ੬ ॥ ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥ ੭ ॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥ ੮ ॥ ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥ ੯ ॥ ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥ ੧੦ ॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥ ੧੧ ॥ ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥ ੧੨ ॥ ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥ ੧੩ ॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥ ੧੪ ॥ ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥ ੧੫ ॥ ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥ ੧੬ ॥ ੪ ॥ ੧੮ ॥ ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥ ੧ ॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥ ੨ ॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥ ੩ ॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥