੧੦੬੩
ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥ ੪ ॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥ ੫ ॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥ ੬ ॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥ ੭ ॥ ਆਪੇ ਕਰਤਾ ਸਭਨਾ ਜਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥ ੮ ॥ ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥ ੯ ॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥ ੧੦ ॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥ ੧੧ ॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥ ੧੨ ॥ ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥ ੧੩ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥ ੧੪ ॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥ ੧੫ ॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥ ੧੬ ॥ ੫ ॥ ੧੯ ॥ ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥ ੧ ॥ ਗੁਰਮੁਖਿ ਤੇਰਾ ਭਾਣਾ ਭਾਵੇ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥ ੨ ॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥