੧੦੬੪
੩ ॥ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥ ੪ ॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥ ੫ ॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵਾ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥ ੬ ॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥ ੭ ॥ ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥ ੮ ॥ ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥ ੯ ॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥ ੧੦ ॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥ ੧੧ ॥ ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥ ੧੨ ॥ ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥ ੧੩ ॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥ ੧੪ ॥ ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥ ੧੫ ॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥ ੧੬ ॥ ੬ ॥ ੨੦ ॥ ਮਾਰੂ ਮਹਲਾ ੩ ॥ ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥ ੧ ॥ ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥