੧੦੬੫
ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥ ੨ ॥ ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥ ੩ ॥ ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨੁ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥ ੪ ॥ ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥ ੫ ॥ ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥ ੬ ॥ ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥ ੭ ॥ ਹਉਮੈ ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥ ੮ ॥ ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥ ੯ ॥ ਜਿਨਿ ਮਨਿ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥ ੧੦ ॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥ ੧੧ ॥ ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥ ੧੨ ॥ ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥ ੧੩ ॥ ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥ ੧੪ ॥ ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥ ੧੫ ॥ ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥ ੧੬ ॥ ੭ ॥ ੨੧ ॥ ਮਾਰੂ ਮਹਲਾ ੩ ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥