੧੦੬੬
ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥ ੧ ॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥ ੨ ॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥ ੩ ॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧ ਜਮਕਾਲੇ ॥ ਦੁਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥ ੪ ॥ ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥ ੫ ॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥ ੬ ॥ ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥ ੭ ॥ ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥ ੮ ॥ ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੈ ਦੁਖੁ ਪਾਇਦਾ ॥ ੯ ॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥ ੧੦ ॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥ ੧੧ ॥ ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥ ੧੨ ॥ ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥ ੧੩ ॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥ ੧੪ ॥ ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਆ ॥ ੧੫ ॥ ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥