੧੦੬੭
ਨਾਮੇ ਹੀ ਸੁਖੁ ਪਾਇਦਾ ॥ ੧੬ ॥ ੮ ॥ ੨੨ ॥ ਮਾਰੂ ਮਹਲਾ ੩ ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥ ੧ ॥ ਤੁਧੁ ਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥ ੨ ॥ ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥ ੩ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥ ੪ ॥ ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੈ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥ ੫ ॥ ਇਸੁ ਜਗੁ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥ ੬ ॥ ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ੭ ॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥ ੮ ॥ ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥ ੯ ॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥ ੧੦ ॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥ ੧੧ ॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥ ੧੨ ॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥ ੧੩ ॥ ਬਹੁਤੇ ਭੇਖ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥ ੧੪ ॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥ ੧੫ ॥ ਸਚਾ ਸਾਹਿਬੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥