੧੦੬੮
ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥ ੧੬ ॥ ੧ ॥ ੨੩ ॥ ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥ ੧ ॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥ ੨ ॥ ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥ ੩ ॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥ ੪ ॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥ ੫ ॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥ ੬ ॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥ ੭ ॥ ਬਾਝ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥ ੮ ॥ ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥ ੯ ॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥ ੧੦ ॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥ ੧੧ ॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥ ੧੨ ॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥ ੧੩ ॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥ ੧੪ ॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥