੧੦੬੯
ਦੇਖਾਇਆ ॥ ੧੫ ॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥ ੧੬ ॥ ੨ ॥ ੨੪ ॥

ਮਾਰੂ ਸੋਲਹੇ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਸਾਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥ ੧ ॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥ ੨ ॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨੁ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥ ੩ ॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥ ੪ ॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥ ੫ ॥ ਅਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਹੀ ਹੇ ॥ ੬ ॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥ ੭ ॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੇ ਨਾਨਕ ਨਾਮਿ ਸਮਾਈ ਹੇ ॥ ੮ ॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥ ੯ ॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥ ੧੦ ॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥ ੧੧ ॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥ ੧੨ ॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥