੧੦੭
੪੨ ॥ ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਇਆ ਜੀਉ ॥ ੧ ॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥ ੨ ॥ ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥ ੩ ॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥ ੪ ॥ ੩੬ ॥ ੪੩ ॥ ਮਾਝ ਮਹਲਾ ੫ ॥ ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥ ੧ ॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥ ੨ ॥ ਸਚੁ ਸਾਲਾਹਣੁ ਵਡਭਾਗੀ ਪਾਈਐ ॥ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥ ੩ ॥ ਸਚੇ ਅੰਤੁ ਨ ਜਾਣੈ ਕੋਈ ॥ ਥਾਨਿ ਧਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥ ੪ ॥ ੩੭ ॥ ੪੪ ॥ ਮਾਝ ਮਹਲਾ ੫ ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥ ੧ ॥ ਸਿਮਰਤ ਨਾਮੁ ਦਿਖ ਸਭਿ ਲਾਥੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥ ੨ ॥ ਪ੍ਰਭ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ ੩ ॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥ ੪ ॥ ੩੮ ॥ ੪੫ ॥ ਮਾਝ ਮਹਲਾ ੫ ॥ ਐਥੈ ਤੂੰ ਹੈ ਆਗੈ ਆਪੇ ॥ ਜੀਅ ਜੰਤ੍ਰ ਸਭਿ ਤੇਰੇ ਥਾਪੇ ॥ ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥ ੧ ॥ ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥ ੨ ॥ ਨਾਮੁ ਅਵਖਧੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥