੧੦੭੦
ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥ ੧੩ ॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥ ੧੪ ॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥ ੧੫ ॥ ਜਿਨ ਕਉ ਆਦਿ ਮਿਲੀ ਵਡੀਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥ ੧੬ ॥ ੧ ॥ ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥ ੧ ॥ ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥ ੨ ॥ ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥ ੩ ॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥ ੪ ॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਮਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥ ੫ ॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥ ੬ ॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾੰਰਗਪਾਣੀ ਹੇ ॥ ੭ ॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥ ੮ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥ ੯ ॥ ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥ ੧੦ ॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥