੧੦੭੧
ਭਾਣੀ ਹੇ ॥ ੧੧ ॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਾ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥ ੧੨ ॥ ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥ ੧੩ ॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥ ੧੪ ॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥ ੧੫ ॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥ ੧੬ ॥ ੨ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥ ੧ ॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣੁ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥ ੨ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥ ੩ ॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥ ੪ ॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹਿ ਸ੍ਰਿਸਟਿ ਉਪਾਈ ਹੇ ॥ ੫ ॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇੇ ॥ ੬ ॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥ ੭ ॥ ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਧਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥