੧੦੭੨
ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥ ੮ ॥ ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥ ੯ ॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥ ੧੦ ॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥ ੧੧ ॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥ ੧੨ ॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥ ੧੩ ॥ ਜੈ ਜੈਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥ ੧੪ ॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥ ੧੫ ॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥ ੧੬ ॥ ੧ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਹ ਬਿਲਾਸਾ ਹੇ ॥ ੧ ॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥ ੨ ॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥ ੩ ॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥ ੪ ॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥ ੫ ॥ ਧਨ ਅੰਧੀ ਪਿਰੁ ਚਪਲੁ ਸਿਆਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥