੧੦੭੩
ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥ ੬ ॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥ ੭ ॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥ ੮ ॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥ ੯ ॥ ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥ ੧੦ ॥ ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਹਮ ਫਾਸਾ ਹੇ ॥ ੧੧ ॥ ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥ ੧੨ ॥ ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥ ੧੩ ॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥ ੧੪ ॥ ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥ ੧੫ ॥ ੧ ॥ ੨ ॥

ਮਾਰੂ ਸੋਲਹੇ ਮਹਲਾ ੫ ੴ ਸਤਗੁਰਿ ਪ੍ਰਸਾਦਿ ॥
ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥ ੧ ॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥ ੨ ॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥ ੩ ॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥