੧੦੭੪
ਵਰਤੀਜਾ ਹੇ ॥ ੪ ॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥ ੫ ॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥ ੬ ॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥ ੭ ॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥ ੮ ॥ ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥ ੯ ॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥ ੧੦ ॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗਿ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥ ੧੧ ॥ ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥ ੧੨ ॥ ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥ ੧੩ ॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥ ੧੪ ॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥ ੧੫ ॥ ਬਾਹਰਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥ ੧੬ ॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨ ਭੀਜਾ ਹੇ ॥ ੧੭ ॥ ੧ ॥ ੩ ॥

ਮਾਰੂ ਮਹਲਾ ੫ ਸੋਲਹੇ ੴ ਸਤਿਗੁਰ ਪ੍ਰਸਾਦਿ ॥
ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰ ਦਇਅਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥ ੧ ॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰ ਸਿਮਰਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥