੧੦੭੫
ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥ ੨ ॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥ ੩ ॥ ਗੁਰਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥ ੪ ॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜਾੑਇਆ ਗਿਆਨਾਂ ਹੇ ॥ ੫ ॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥ ੬ ॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥ ੭ ॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥ ੮ ॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦਾ ਕੁਰਬਾਨਾਂ ਹੇ ॥ ੯ ॥ ੧ ॥ ੪ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥ ੧ ॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥ ੨ ॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥ ੩ ॥ ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋੋ ਗੁਰਮੁਖਿ ਸੋਭਾ ਪਾਇਦਾ ॥ ੪ ॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥ ੫ ॥ ਕਲਜੁਗ ਨਹਿ ਕੀਰਤਨੁ ਪਰਧਾਨਾ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥