੧੦੭੬
ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥ ੬ ॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥ ੭ ॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥ ੮ ॥ ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੇ ਹਰਿ ਕੀਰਤਨਿ ਮਨੁ ਠਹਰਾਇਦਾ ॥ ੯ ॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥ ੧੦ ॥ ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥ ੧੧ ॥ ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥ ੧੨ ॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥ ੧੩ ॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥ ੧੪ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲਿਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥ ੧੫ ॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥ ੧੬ ॥ ੧ ॥ ੫ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥ ੧ ॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥ ੨ ॥ ਇਕਿ ਉਪਾਏ ਵਡ ਦਰਵਾਰੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥