੧੦੭੭
ਇਕਿ ਉਦਾਸੀ ਇਕਿ ਘਰਬਾਰੀ ॥ ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥ ੩ ॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥ ੪ ॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥ ੫ ॥ ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥ ੬ ॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥ ੭ ॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥ ੮ ॥ ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥ ੯ ॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥ ੧੦ ॥ ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥ ੧੧ ॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥ ੧੨ ॥ ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥ ੧੩ ॥ ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥ ੧੪ ॥ ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥ ੧੫ ॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥ ੧੬ ॥ ੧ ॥ ੬ ॥ ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥ ੧ ॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥