੧੦੭੮
ਅਉਖਧੁ ਸਚੁ ਨਾਮੁ ਰਿਦ ਗਾਇਣਾ ॥ ੨ ॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥ ੩ ॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥ ੪ ॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥ ੫ ॥ ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥ ੬ ॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥ ੭ ॥ ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥ ੮ ॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥ ੯ ॥ ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥ ੧੦ ॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥ ੧੧ ॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥ ੧੨ ॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥ ੧੩ ॥ ਬਹੁਤੁ ਦੂਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹੁ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥ ੧੪ ॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥ ੧੫ ॥ ੨ ॥ ੭ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥