੧੦੭੯
ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥ ੧ ॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਹੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥ ੨ ॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥ ੩ ॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥ ੪ ॥ ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥ ੫ ॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭੁ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥ ੬ ॥ ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥ ੭ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥ ੮ ॥ ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥ ੯ ॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥ ੧੦ ॥ ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥ ੧੧ ॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥ ੧੨ ॥ ਊਚੋ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥ ੧੩ ॥ ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥ ੧੪ ॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥ ੧੫ ॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥