੧੦੮
ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥ ੩ ॥ ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥ ੪ ॥ ੩੯ ॥ ੪੬ ॥ ਮਾਝ ਮਹਲਾ ੫ ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥ ੧ ॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥ ੨ ॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥ ੩ ॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥ ੪ ॥ ੪੦ ॥ ੪੭ ॥ ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀਂ. ਪ੍ਰਗਟਾਇਆ ॥ ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥ ੧ ॥ ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥ ੨ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥ ੩ ॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥ ੪ ॥ ੪੧ ॥ ੪੮ ॥ ਮਾਝ ਮਹਲਾ ੫ ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥ ੧ ॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥ ੨ ॥ ਤੇਰੀ ਮਹਿਮਾ ਤੂੰਹੈ ਜਾਣਹਿ ॥ ਆਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧ ਲੋਭੁ ਪੀਠਾ ਜੀਉ ॥ ੩ ॥ ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥