੧੦੮੧
੧੪ ॥ ਕਾਇਆ ਪਾਤ੍ਰੁ ਪ੍ਰਭੁ ਕਰਨੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥ ੧੫ ॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮੁ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥ ੧੬ ॥ ੨ ॥ ੯ ॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥ ੧ ॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥ ੨ ॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥ ੩ ॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥ ੪ ॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥ ੫ ॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥ ੬ ॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥ ੭ ॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥ ੮ ॥ ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥ ੯ ॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥ ੧੦ ॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥ ੧੧ ॥ ਕੇਤੜਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥