੧੦੮੨
ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੰਧੂਕਾਰਾ ਆਪੇ ਕਰਤਾ ਪਰਗਟੜਾ ॥ ੧੨ ॥ ਆਪੇ ਸਕਤੀ ਸਬਲੁ ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥ ੧੩ ॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥ ੧੪ ॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥ ੧੫ ॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥ ੧੬ ॥ ੧ ॥ ੧੦ ॥ ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨਧਾਰੀ ਮੁਰਲੀ ਮਨੋਹਰ ਹਰਿ ਰੰਗਾ ॥ ੧ ॥ ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥ ੨ ॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥ ੩ ॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥ ੪ ॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥ ੫ ॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥ ੬ ॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਜਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥ ੭ ॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥ ੮ ॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥ ੯ ॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥ ੧੦ ॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥