੧੦੮੩
ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥ ੧੧ ॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥ ੧੨ ॥ ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥ ੧੩ ॥ ਨਿਰੰਕਾਰੁ ਅਛਲ ਅਡੋਲੇ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥ ੧੪ ॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥ ੧੫ ॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥ ੧੬ ॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥ ੧੭ ॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥ ੧੮ ॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥ ੧੯ ॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥ ੨੦ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸ ਰਾਖੁ ਸੰਗਾ ॥ ੨੧ ॥ ੨ ॥ ੧੧ ॥ ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥ ੧ ॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥ ੨ ॥ ਸਰਾ ਸਰੀਅਤ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥ ੩ ॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥ ੪ ॥ ਮਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥