੧੦੮੪
ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥ ੫ ॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥ ੬ ॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥ ੭ ॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥ ੮ ॥ ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਾਰਾ ॥ ੯ ॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥ ੧੦ ॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰਿਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥ ੧੧ ॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤ ਦਸਤਾਰ ਸਿਰਾ ॥ ੧੨ ॥ ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥ ੧੩ ॥ ਜਾ ਕਉ ਮਿਹਰ ਮਿਹਰ ਮਿਹਰਾਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥ ੧੪ ॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥ ੧੫ ॥ ੩ ॥ ੧੨ ॥ ਮਾਰੂ ਮਹਲਾ ੫ ॥ ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥ ੧ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥ ੨ ॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥ ੩ ॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥