੧੦੮੫
ਪਾਲਕਾ ॥ ੪ ॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥ ੫ ॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥ ੬ ॥ ਊਤਮ ਬਾਣੀ ਗਾਉ ਗੋੁਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥ ੭ ॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥ ੮ ॥ ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥ ੯ ॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥ ੧੦ ॥ ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥ ੧੧ ॥ ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥ ੧੨ ॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥ ੧੩ ॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥ ੧੪ ॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥ ੧੫ ॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥ ੧੬ ॥ ੪ ॥ ੧੩ ॥

ਮਾਰੂ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥ ੧ ॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥ ੨ ॥ ਜਾ ਤੇ ਬਿਰਥਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥