੧੦੮੬
ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥ ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥ ੩ ॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥ ੪ ॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥ ੫ ॥ ਜਿਸੁ ਰੂਪ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥ ੬ ॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥ ੭ ॥ ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥ ੮ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥ ੯ ॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥ ੧੦ ॥ ਆਗਿਆ ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥ ੧੧ ॥ ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥ ੧੨ ॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥ ੧੩ ॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥ ੧੪ ॥ ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲੇ ਬਲਿ ਜਾਵਣਾ ॥ ੧੫ ॥ ੧ ॥ ੧੪ ॥ ੨੨ ॥ ੨੪ ॥ ੨ ॥ ੧੪ ॥ ੬੨ ॥

ਮਾਰੂ ਵਾਰ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੧ ॥ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥