੧੦੮੮
ਕਲਖਾ ॥ ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਰਖਾ ॥ ੩ ॥ ਸਲੋਕੁ ਮਃ ੩ ॥ ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥ ੧ ॥ ਮਃ ੩ ॥ ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥ ੨ ॥ ਪਉੜੀ ॥ ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਮਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥ ੪ ॥ ਸਲੋਕੁ ਮਃ ੧ ॥ ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥ ੧ ॥ ਮਃ ੧ ॥ ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥ ੨ ॥ ਪਉੜੀ ॥ ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁੁ ਪਾਇਆ ॥ ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥ ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥ ੫ ॥ ਸਲੋਕੁ ਮਃ ੩ ॥ ਪਿਰ ਖੁਸੀਏ ਧਨ ਮਾਹੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥ ੧ ॥ ਮਃ ੧ ॥ ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ ॥ ੨ ॥ ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥ ੬ ॥ ਸਲੋਕੁ ਮਃ ੩ ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥ ੧ ॥ ਮਃ ੩ ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥ ੨ ॥ ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥