੧੦੮੯
ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥ ੭ ॥ ਸਲੋਕੁ ਮਃ ੧ ॥ ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥ ੧ ॥ ਮਃ ੩ ॥ ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥ ੨ ॥ ਪਉੜੀ ॥ ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥ ੮ ॥ ਸਲੋਕੁ ਮਃ ੩ ॥ ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖੀਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥ ੧ ॥ ਮਃ ੩ ॥ ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ ਹਿਰਦੈ ਜਿਸੁ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥ ੨ ॥ ਪਉੜੀ ॥ ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥ ੯ ॥ ਸਲੋਕੁ ਮਃ ੩ ॥ ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥ ੧ ॥ ਮਃ ੩ ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥ ੨ ॥ ਪਉੜੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥