੧੦੯
ਭ੍ਰਮੁ ਭਉ ਧੀਠਾ ਜੀਉ ॥ ੪ ॥ ੪੨ ॥ ੪੯ ॥ ਮਾਂਝ ਮਹਲਾ ੫ ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥ ੧ ॥ ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨ ਨਿਤਿ ਜਾਗੀ ॥ ਬਾਹ ਪਕੜਿ ਤੁਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥ ੨ ॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥ ੩ ॥ ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥ ੪ ॥ ੪੩ ॥ ੫੦ ॥

ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥ ੧ ॥ ਰਹਾਉ ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥ ੨ ॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥ ੩ ॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥ ੪ ॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥ ੫ ॥ ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥ ੬ ॥ ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥ ੭ ॥ ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥ ੮ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥