੧੦੯੦
ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥ ੧੦ ॥ ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਮਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥ ੧ ॥ ਮਃ ੩ ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥ ੨ ॥ ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥ ੧੧ ॥ ਸਲੋਕ ਮਃ ੧ ॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥ ੧ ॥ ਮਃ ੧ ॥ ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥ ੨ ॥ ਪਉੜੀ ॥ ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥ ੧੨ ॥ ਸਲੋਕੁ ਮਃ ੧ ॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥ ੧ ॥ ਮਃ ੧ ॥ ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥ ੨ ॥ ਮਃ ੧ ॥ ਪੁਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥ ੩ ॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮਰਾਮੁ ॥ ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥ ੧੩ ॥ ਸਲੋਕੁ ਮਃ ੧॥ ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥