੧੦੯੧
ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥ ੧ ॥ ਮਃ ੧ ॥ ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥ ੨ ॥ ਮਃ ੧ ॥ ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ੩ ॥ ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥ ੧੪ ॥ ਸਲੋਕੁ ਮਃ ੧ ॥ ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥ ੧ ॥ ਮਃ ੧ ॥ ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥ ੨ ॥ ਪਉੜੀ ॥ ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥ ੧੫ ॥ ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਹ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥ ੧ ॥ ਮਃ ੩ ॥ ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥ ੨ ॥ ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ ਬਿਨੁ ਕਰਮਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥